ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਸ੍ਰੀ ਨੱਢਾ ਦੇ ਨਾਲ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਵੀ ਸਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਜੋ ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਹਨ, ਨੇ ਕਿਹਾ,‘ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਜੀ ਅਤੇ ਪਾਰਟੀ ਦੇ ਮੀਤ ਪ੍ਰਧਾਨ ਅੱਜ ਮੇਰੇ ਨਿਵਾਸ ਸਥਾਨ ’ਤੇ ਪੁੱਜੇ।’ ਇਸ ਮੌਕੇ ਅਮਰਿੰਦਰ ਦੀ ਪਤਨੀ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਬੇਟੀ ਜੈਇੰਦਰ ਕੌਰ ਅਤੇ ਬੇਟਾ ਰਣਇੰਦਰ ਸਿੰਘ ਮੌਜੂਦ ਸਨ।
BJP national president Nadha met Captain

ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।