ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਸ ਗੋਲੀਬਾਰੀ ਵਿੱਚ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ ਹੈ, ਜਦਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਰਘਬੀਰ ਸਿੰਘ ਨਿੱਝਰ ਨੇ ਜਾਂਚ ਅਧਿਕਾਰੀਆਂ ਕੋਲ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਪਾਸੋਂ ਕੁਝ ਸਮੇਂ ਤੋਂ ਭਾਰਤ ਦੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ 5 ਲੱਖ ਡਾਲਰ ਦੀ ਫਰੌਤੀ ਮੰਗੀ ਜਾ ਰਹੀ ਸੀ ਤੇ ਇਹ ਰਕਮ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਜ਼ਿਕਰਯੋਗ ਹੈ ਕਿ ਰਘਬੀਰ ਸਿੰਘ ਨਿੱਝਰ, ਮਰਹੂਮ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਚਚੇਰੇ ਭਰਾ ਹਨ ਤੇ ਸਥਾਨਕ ਸਿੱਖ ਸਿਆਸਤ ਵਿਚ ਸਰਗਰਮ ਹਨ, ਕੁਝ ਅਰਸਾ ਪਹਿਲਾਂ ਇਨ੍ਹਾਂ ਦੀ ਰਿਹਾਇਸ਼ 'ਤੇ ਵੀ ਗੋਲੀਬਾਰੀ ਹੋ ਚੁੱਕੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਗੁਰਦੁਆਰੇ ਦੇ ਪ੍ਰਧਾਨ ਹੁੰਦਿਆਂ 2 ਸਾਲ ਪਹਿਲਾਂ 18 ਜੂਨ 2023 ਨੂੰ ਗੁਰਦੁਆਰੇ ਦੀ ਪਾਰਕਿੰਗ ਵਿਚ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।