ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲ ਸਕਦੀ ਹੈ ਹਰੀ ਝੰਡੀ

ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲ ਸਕਦੀ ਹੈ ਹਰੀ ਝੰਡੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾ ਲੁਧਿਆਣਾ ਦੌਰੇ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਆਪਣੇ ਇਸ ਦੌਰੇ ਦੌਰਾਨ ਮਹਾਨਗਰ 'ਚ ਕਈ ਅਹਿਮ ਪ੍ਰਾਜੈਕਟਾਂ ਨੂੰ ਹਰੀ ਝੰਡੀ ਦੇ ਸਕਦੇ ਹਨ।ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਦਾ ਇਹ ਪਹਿਲਾ ਲੁਧਿਆਣਾ ਦੌਰਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਲੁਧਿਆਣਾ ਸ਼ਹਿਰ ਦਾ ਦੌਰਾ ਕਰ ਚੁੱਕੇ ਹਨ ਅਤੇ ਉੱਥੋਂ ਦੇ ਲੋਕਾਂ ਲਈ ਵੱਡੇ ਐਲਾਨ ਕਰ ਚੁੱਕੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਆਪਣੇ ਇਸ 2 ਦਿਨਾ ਦੌਰੇ ਦੌਰਾਨ ਮੁੱਖ ਮੰਤਰੀ ਲੁਧਿਆਣਾ ਵਾਸੀਆਂ ਲਈ ਕੀ ਵੱਡੇ ਐਲਾਨ ਕਰਦੇ ਹਨ।