ਪੁਲਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸ਼ੱਕੀ ਨੂੰ ਫੜ ਲਿਆ ਗਿਆ ਹੈ ਅਤੇ ਉਸ ਨੇ ਬੁਲੇਟਪਰੂਫ ਜੈਕਟ ਪਾਈ ਹੋਈ ਸੀ। ਮੌਕੇ ਤੋਂ ਇੱਕ ਰਾਈਫਲ ਅਤੇ ਹੈਂਡਗੰਨ ਬਰਾਮਦ ਹੋਈ ਹੈ। ਦਿ ਐਨਕਵਾਇਰਰ ਅਤੇ ਏਬੀਸੀ ਨਿਊਜ਼ ਨਾਲ ਸਬੰਧਤ ਸੰਗਠਨਾਂ ਨੇ ਦੱਸਿਆ ਕਿ ਦੋ ਨੌਜਵਾਨ ਵੀ ਗੋਲੀਬਾਰੀ ਦਾ ਸ਼ਿਕਾਰ ਹੋਏ ਹਨ। ਪੁਲਸ ਬੁਲਾਰੇ ਜੈਸਮੀਨ ਰੀਲੀ ਨੇ ਕਿਹਾ ਕਿ ਛੇ ਪੀੜਤਾਂ ਨੂੰ ਪੇਨ ਪ੍ਰੈਸਬੀਟੇਰੀਅਨ ਮੈਡੀਕਲ ਸੈਂਟਰ ਲਿਜਾਇਆ ਗਿਆ ਅਤੇ ਦੋ ਦਾ ਫਿਲਾਡੇਲਫੀਆ ਦੇ ਚਿਲਡਰਨ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਅਮਰੀਕਾ ਦੇ ਫਿਲਾਡੇਲਫੀਆ 'ਚ ਗੋਲੀਬਾਰੀ

ਅਮਰੀਕਾ ਦੇ ਸੁਤੰਤਰਤਾ ਦਿਵਸ ਤੋਂ ਇੱਕ ਦਿਨ ਪਹਿਲਾਂ ਫਿਲਾਡੇਲਫੀਆ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਸੋਮਵਾਰ ਦੇਰ ਰਾਤ ਹੋਈ ਇਸ ਗੋਲੀਬਾਰੀ ਵਿੱਚ 8 ਲੋਕਾਂ ਨੂੰ ਗੋਲੀ ਲੱਗੀ, ਜਿਹਨਾਂ ਵਿਚੋਂ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹੋਰ ਲੋਕ ਜ਼ਖਮੀ ਹੋ ਗਏ। ਜਖ਼ਮੀਆਂ ਵਿਚ 2 ਬੱਚੇ ਵੀ ਸ਼ਾਮਲ ਹਨ। ਸਥਾਨਕ ਖਬਰਾਂ ਮੁਤਾਬਕ ਪੁਲਸ ਨੇ ਇਕ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਹੈ।