The Punjab government will not back down to get its legal rights

ਪੇਂਡੂ ਵਿਕਾਸ ਫੀਸ (ਆਰ.ਡੀ.ਐੱਫ.) ਦੇ ਪਿਛਲੇ ਚਾਰ ਸੀਜ਼ਨਾਂ ਦੇ 3622.40 ਕਰੋੜ ਰੁਪਏ ਜਾਰੀ ਨਾ ਕਰਨ ਖ਼ਿਲਾਫ਼ ਮਤੇ ’ਤੇ ਬੋਲਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਟ ਕੇ ਸੰਘਰਸ਼ ਕਰੇਗੀ। ਉਨ੍ਹਾਂ ਨੇ ਦੁਹਰਾਇਆ ਕਿ ਆਰ.ਡੀ.ਐੱਫ. ਸੂਬੇ ਦਾ ਕਾਨੂੰਨੀ ਅਧਿਕਾਰ ਹੈ।ਸਦਨ ਨੇ ਪਾਸ ਕੀਤਾ ਕਿ ਸੂਬਾ ਸਰਕਾਰ ਨੂੰ ਸਿਫਾਰਸ਼ ਕੀਤੀ ਕਿ ਉਹ ਕੇਂਦਰ ਸਰਕਾਰ ਵਲੋਂ ਰੋਕੀ ਗਈ 3622.40 ਕਰੋੜ ਦੀ ਦੇਹਾਤੀ ਵਿਕਾਸ ਫੀਸ ਨੂੰ ਤੁਰੰਤ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰੇ, ਜਿਸ ਨਾਲ ਪੰਜਾਬ ਰਾਜ ਦੇ ਕਿਸਾਨਾਂ ਅਤੇ ਪੇਂਡੂ ਆਬਾਦੀ ਦੀ ਭਲਾਈ ਲਈ ਨਿਰਵਿਘਨ ਵਿਕਾਸ ਕੰਮਾਂ ਨੂੰ ਜਾਰੀ ਰੱਖਿਆ ਜਾ ਸਕੇ।