The Sikhs took the initiative to include 'Sikhism' in the school curriculum

The Sikhs took the initiative to include 'Sikhism' in the school curriculum
ਬੀਤੇ ਦਿਨ ਅਮਰੀਕਾ ਦੇ ੳਹਾਇੳ ਸੂਬੇ ਦੀ ਰਾਜਧਾਨੀ ਕੋਲੰਬਸ ਵਿੱਚ ਸਿੱਖ ਕੋਲੀਸ਼ਨ ਵਲੋਂ ਦਿੱਤੇ ਗਏ ਸੱਦੇ ‘ਤੇ ਕੋਲੰਬਸ, ਸਿਨਸਿਨਾਟੀ, ਡੇਟਨ, ਕਲੀਵਲੈਂਡ ਤੇ ਹੋਰਨਾਂ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਓਹਾਇਓ ਦੇ ਸਟੇਟ ਹਾਊਸ ਵਿੱਚ ਪੁੱਜੇ। ਇੱਥੇ ਉਹਨਾਂ ਨੇ ਸੂਬੇ ਦੇ ਵੱਖ-ਵੱਖ ਪਾਰਟੀਆਂ ਦੇ ਚੁਣੇ ਹੋਏ ਪ੍ਰਤੀਨਿਧਾਂ ਨੂੰ ਹਾਊਸ ਬਿੱਲ 171 ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਹ ਬਿੱਲ ਓਹਾਇਓ ਸੂਬੇ ਦੀ ਡੀਸਟ੍ਰਿਕਟ 4 ਦੇ ਪ੍ਰਤੀਨਿਧ (ਰਿਪਰੀਜ਼ੈਨਟੇਟਿਵ) ਮੈਰੀਲਾਈਟ ਬੋਡੀ ਜੋ ਕਿ ਡੋਮੋਕਰੈਟ ਪਾਰਟੀ ਤੋਂ ਹਨ, ਵਲੋਂ ਪੇਸ਼ ਕੀਤਾ ਗਿਆ ਹੈ।