ਵਿਸ਼ਵ ਕੱਪ 'ਚ ਵਿਰਾਟ ਕੋਹਲੀ ਦਾ ਰਹੇਗਾ ਦਬਦਬਾ

ਵਿਰਾਟ ਕੋਹਲੀ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਬਹੁਤ ਮਜ਼ਬੂਤ ਕ੍ਰਿਕਟਰ ਦੱਸਦੇ ਹੋਏ ਵੈਸਟਇੰਡੀਜ਼ ਦੇ ਬੱਲੇਬਾਜ਼ ਕ੍ਰਿਸ ਗੇਲ ਨੇ ਕਿਹਾ ਹੈ ਕਿ ਭਾਰਤ ‘ਚ ਹੋਣ ਵਾਲੇ ਵਿਸ਼ਵ ਕੱਪ ‘ਚ ਉਨ੍ਹਾਂ ਦਾ ਦਬਦਬਾ ਰਹੇਗਾ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤ ਤੋਂ ਇਲਾਵਾ ਪਾਕਿਸਤਾਨ, ਇੰਗਲੈਂਡ ਅਤੇ ਨਿਊਜ਼ੀਲੈਂਡ ਆਖ਼ਰੀ ਚਾਰ ਵਿਚ ਪਹੁੰਚ ਸਕਦੇ ਹਨ। ਇੱਕ ਰੋਜ਼ਾ ਵਿਸ਼ਵ ਕੱਪ ਭਾਰਤ ਵਿੱਚ 5 ਅਕਤੂਬਰ ਤੋਂ 19 ਨਵੰਬਰ ਤੱਕ ਖੇਡਿਆ ਜਾਣਾ ਹੈ। ਭਾਰਤੀ ਟੀਮ ਨੇ ਆਖ਼ਰੀ ਵਾਰ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਿੱਚ 2013 ਵਿੱਚ ਚੈਂਪੀਅਨਸ ਟਰਾਫੀ ਜਿੱਤੀ ਸੀ ਪਰ ਪਿਛਲੇ ਇੱਕ ਦਹਾਕੇ ਤੋਂ ਭਾਰਤ ਦੀ ਝੋਲੀ ਆਈ.ਸੀ.ਸੀ. ਟੂਰਨਾਮੈਂਟਾਂ ਵਿੱਚ ਖਾਲੀ ਰਹੀ ਹੈ।