ਅੰਮ੍ਰਿਤਸਰ 'ਚ ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ: ਝਬਾਲ ਰੋਡ 'ਤੇ ਪੁਲਿਸ ਨੇ ਘੇਰਿਆ, ਇਕ ਜ਼ਖਮੀ, ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ: ਝਬਾਲ ਰੋਡ 'ਤੇ ਪੁਲਿਸ ਨੇ ਘੇਰਿਆ, ਇਕ ਜ਼ਖਮੀ, ਤਿੰਨ ਗ੍ਰਿਫ਼ਤਾਰ
Encounter in Amritsar: ਪੰਜਾਬ ਦੇ ਅੰਮ੍ਰਿਤਸਰ ਵਿੱਚ ਛੇਹਰਟਾ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਹੱਤਿਆ ਕਰਨ ਵਾਲੇ ਤਿੰਨੋ ਦੋਸ਼ੀਆਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਇਹ ਐਨਕਾਊਂਟਰ ਝਬਾਲ ਰੋਡ ਉੱਤੇ, ਫਤਾਹਪੁਰ ਸੈਂਟਰਲ ਜੇਲ੍ਹ ਤੋਂ ਕੁਝ ਦੂਰੀ 'ਤੇ ਹੋਇਆ। ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਗੋਲੀ ਲੱਗਣ ਕਾਰਨ ਗੋਪੀ ਜ਼ਖਮੀ ਹੋ ਗਿਆ ਹੈ, ਜਦਕਿ ਤਿੰਨ ਹੋਰ ਦੋਸ਼ੀ ਪੁਲਿਸ ਹਿਰਾਸਤ ਵਿੱਚ ਹਨ। 

ਇੰਝ ਪਾਇਆ ਘੇਰਾ

ਜਾਣਕਾਰੀ ਅਨੁਸਾਰ, ਕੁਝ ਸਮੇਂ ਵਿੱਚ ਪੁਲਿਸ ਕਮਿਸ਼ਨਰ ਮੌਕੇ 'ਤੇ ਪਹੁੰਚ ਰਹੇ ਹਨ। ਸ਼ੁਰੂਆਤੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਇਹ ਇਨਪੁੱਟ ਮਿਲੀ ਸੀ ਕਿ ਦੋਸ਼ੀ ਝਬਾਲ ਰੋਡ ਨੇੜੇ ਮੌਜੂਦ ਹਨ। ਇਸ ਤੋਂ ਬਾਅਦ ਛੇਹਰਟਾ ਥਾਣੇ ਦੀਆਂ ਟੀਮਾਂ ਰੇਡ ਕਰਨ ਲਈ ਮੌਕੇ 'ਤੇ ਪੁੱਜੀਆਂ। ਪਰ ਜਦੋਂ ਦੋਸ਼ੀਆਂ ਨੇ ਆਪਣਾ ਘੇਰਾ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਪੀ ਜ਼ਖਮੀ ਹੋ ਗਿਆ, ਜਿਸਦੀ ਲੱਤ 'ਚ ਗੋਲੀ ਲੱਗੀ ਹੈ। ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਦਕਿ ਕਰਣ ਕੀੜਾ, ਕੀਸ਼ੂ ਅਤੇ ਇੱਕ ਹੋਰ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਜਾਣੋ ਕੀ ਸੀ ਮਾਮਲਾ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ 'ਚ ਐਤਵਾਰ ਨੂੰ ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਕਿਆ ਐਤਵਾਰ ਦੁਪਹਿਰ ਦਾ ਹੈ, ਜਦੋਂ ਹਰਜਿੰਦਰ ਸਿੰਘ ਆਪਣੇ ਸਾਥੀਆਂ ਨਾਲ ਗੁਰਦੁਆਰਾ ਸਾਹਿਬ ਦੇ ਨੇੜੇ ਕਿਸੇ ਕੰਮ ਲਈ ਪਹੁੰਚੇ ਹੋਏ ਸਨ। ਪੂਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। 

ਅੰਮ੍ਰਿਤਸਰ ਪੁਲਿਸ ਨੇ ਦੱਸਿਆ ਕਿ ਇਹ ਵਾਕਿਆ ਆਪਸੀ ਰੰਜਿਸ਼ ਕਾਰਨ ਹੋਇਆ ਹੈ। ਪੁਲਿਸ ਨੇ ਗੈਂਗਸਟਰ ਕ੍ਰਿਸ਼ਨਾ ਦੇ ਗੈਂਗ ਦੇ ਦੋ ਮੈਂਬਰਾਂ ਬਚਤਰ ਸਿੰਘ ਅਤੇ ਆਨੰਦ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਸ਼ੀਆਂ ਕੋਲੋਂ ਪਿਸਤੌਲ ਅਤੇ ਹੋਰ ਹਥਿਆਰ ਬਰਾਮਦ ਹੋਏ ਹਨ। ਪੁੱਛਗਿੱਛ ਦੌਰਾਨ ਇਨ੍ਹਾਂ ਨੇ ਹੀ ਮੁਲਜ਼ਮਾਂ ਬਾਰੇ ਜਾਣਕਾਰੀ ਦਿੱਤੀ।

ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਪਛਾਣ ਗੁਰਪ੍ਰੀਤ, ਕਿਸ਼ੂ ਅਤੇ ਕਾਰਣ ਕੀੜਾ ਵਜੋਂ ਹੋਈ ਸੀ, ਜਿਸ ਤੋਂ ਬਾਅਦ ਤੋਂ ਹੀ ਪੁਲਿਸ ਇਨ੍ਹਾਂ ਨੂੰ ਲੱਭਣ ਵਿੱਚ ਲੱਗੀ ਹੋਈ ਸੀ।