ਅਸੀਂ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਾਂ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖ਼ਮੀਆਂ ਦਾ ਸਰਕਾਰੀ ਖਰਚੇ ’ਤੇ ਇਲਾਜ ਕਰਵਾਇਆ ਜਾਵੇ।
ਇੱਥੇ ਕੰਮ ਕਰਨ ਵਾਲੇ ਵਰਕਰ ਅਰੁਣ ਨੇ ਕਿਹਾ, "ਅਸੀਂ ਰਾਤ ਦੀ ਸ਼ਿਫਟ ਤੋਂ ਬਾਅਦ ਸੌਂ ਰਹੇ ਸੀ, ਜਦੋਂ ਅਚਾਨਕ ਇੱਕ ਧਮਾਕਾ ਹੋਇਆ ਤੇ ਬਹੁਤ ਸਾਰੇ ਲੋਕ ਮਲਬੇ ਹੇਠ ਦੱਬ ਗਏ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਫੈਕਟਰੀ ਦੀ ਇਮਾਰਤ ਦਾ ਇੱਕ ਵੱਡਾ ਹਿੱਸਾ ਢਹਿ ਗਿਆ।" ਡੀਸੀ ਅਭਿਜੀਤ ਕਪਲਿਸ਼ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਟਾਕਾ ਫੈਕਟਰੀ ਚਲਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇੱਥੇ ਦੋ ਸੈੱਟਅੱਪ ਸਨ। ਇੱਕ ਪਾਸੇ ਪਟਾਕੇ ਬਣਾਏ ਜਾ ਰਹੇ ਸਨ, ਦੂਜੇ ਪਾਸੇ ਉਨ੍ਹਾਂ ਨੂੰ ਪੈਕ ਕੀਤਾ ਜਾ ਰਿਹਾ ਸੀ। ਰਾਤ ਨੂੰ ਪਟਾਕਿਆਂ ਨੂੰ ਅੱਗ ਲੱਗ ਗਈ ਤੇ ਧਮਾਕਾ ਹੋਇਆ। ਇਸ ਕਾਰਨ ਇਮਾਰਤ ਢਹਿ ਗਈ। ਉਸ ਸਮੇਂ ਕੁਝ ਕਾਮੇ ਉੱਥੇ ਕੰਮ ਕਰ ਰਹੇ ਸਨ। ਸਥਾਨਕ ਲੋਕਾਂ ਦੇ ਅਨੁਸਾਰ, ਫੈਕਟਰੀ ਦੋ ਮੰਜ਼ਿਲਾ ਸੀ। ਪਹਿਲੀ ਮੰਜ਼ਿਲ 'ਤੇ ਕੁਝ ਕਮਰੇ ਸਨ। ਸਾਰੇ ਕਾਮਿਆਂ ਲਈ ਫੈਕਟਰੀ ਵਿੱਚ ਹੀ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਸੀ।