‘ਯਾਰੀਆਂ-2’ ਫਿਲਮ ਦੇ ਜਾਰੀ ਹੋਏ ਇਕ ਗੀਤ ’ਚ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ

‘ਯਾਰੀਆਂ-2’ ਫਿਲਮ ਦੇ ਜਾਰੀ ਹੋਏ ਇਕ ਗੀਤ ’ਚ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ‘ਯਾਰੀਆਂ-2’ ਫਿਲਮ ਦੇ ਜਾਰੀ ਹੋਏ ਇਕ ਗੀਤ ’ਚ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ। ਭਾਈ ਗਰੇਵਾਲ ਨੇ ਆਖਿਆ ਕਿ ਅਕਸਰ ਫਿਲਮਾਂ ’ਚ ਸਿੱਖ ਮਰਿਆਦਾ, ਸਿਧਾਂਤਾਂ ਅਤੇ ਰਹਿਣੀ ਨੂੰ ਸੱਟ ਮਾਰਨ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਪਰ ਕੇਂਦਰ ਸਰਕਾਰ ਅਜਿਹੇ ਸੰਜੀਦਾ ਮਾਮਲਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਯਾਰੀਆਂ-2’ ਫਿਲਮ ਦੇ ਗੀਤ ਵਿਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਤਾਰ-ਤਾਰ ਕੀਤਾ ਗਿਆ ਅਤੇ ਸਰਕਾਰਾਂ ਫਿਰ ਵੀ ਚੁੱਪ ਹਨ। ਫਿਲਮ ਦੇ ਗੀਤ ’ਚ ਸਿੱਖ ਵਿਰੋਧੀ ਹਰਕਤ ਖ਼ਿਲਾਫ਼ ਭਾਵੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ ਪਰ ਇਸਦੇ ਨਾਲ ਹੀ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਹਰਕਤ ’ਚ ਆਉਣਾ ਚਾਹੀਦਾ ਹੈ।