ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਤੋਂ ਪੁਲਿਸ ਫੋਰਸ ਦਾ ਵੱਡਾ ਕਾਫਲਾ ਖਨੌਰੀ ਵੱਲ ਰਵਾਨਾ ਹੋਇਆ ਹੈ। ਸਵੇਰ ਤੋਂ ਹੀ ਪੁਲਿਸ ਦੀ ਵੱਡੀ ਟੀਮ ਇੱਕਠੀ ਹੋ ਰਹੀ ਸੀ। ਕਿਹਾ ਜਾ ਰਿਹਾ ਹੈ ਕਿ ਪੰਧੇਰ ਅਤੇ ਡੱਲੇਵਾਲ ਨੂੰ ਡਿਟੇਨ ਕਰਨ ਮਗਰੋਂ ਹੁਣ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਵੱਡਾ ਐਕਸ਼ਨ ਹੋ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜਪੁਰਾ ਸ਼ੰਭੂ ਬਾਰਡਰ ਤੇ ਪੁਲਿਸ ਨੂੰ ਰੋਕਣ ਲਈ ਕਿਸਾਨਾਂ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਪੁਲਿਸ ਵੱਲੋਂ ਵੀ ਹਲਚਲ ਵਧ ਗਈ ਹੈ ਜੈ ਸਿੰਘ ਜਲਵੇੜਾ ਨੇ ਆਖਿਆ ਕਿ ਸਾਡੇ ਆਗੂ ਹਿਰਾਸਤ ’ਚ ਲੈ ਲਏ ਗਏ ਹਨ, ਸਾਨੂੰ ਪਤਾ ਹੁੰਦਾ ਤਾਂ ਅਸੀਂ ਬਿਲਕੁੱਲ ਵੀ ਮੀਟਿੰਗ ਵਿੱਚ ਨਹੀਂ ਜਾਂਦੇ ਸੀ। ਸ਼ੰਭੂ ਬਾਰਡਰ ’ਤੇ ਵੀ ਕਿਸਾਨਾਂ ਵੱਲੋਂ ਟਰਾਲੀਆਂ ਲਾ ਕੇ ਪੁਲਿਸ ਨੂੰ ਅੰਦਰ ਵੜਨ ਤੋਂ ਰੋਕਣ ਦੀ ਪੂਰੀ ਤਿਆਰੀ ਕਰ ਲਈ ਹੈ।
ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਵੱਡਾ ਐਕਸ਼ਨ; ਕਿਸਾਨਾਂ ਨੂੰ ਕੀਤਾ ਜਾ ਰਿਹਾ ਡਿਟੇਨ, ਹਰਿਆਣਾ ਪੁਲਿਸ ਵੀ ਹੋਈ ਮੁਸਤੈਦ
.jpg)
jagjit Singh Dallewal And Sarwan Singh Pandher : ਇੱਕ ਪਾਸੇ ਜਿੱਥੇ ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ 7ਵੀਂ ਗੇੜ ਦੀ ਮੀਟਿੰਗ ਹੋਈ ਉੱਥੇ ਹੀ ਦੂਜੇ ਪਾਸੇ ਮੁਹਾਲੀ ’ਚ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਦੱਸ ਦਈਏ ਕਿ ਕਿਸਾਨ ਮੀਟਿੰਗ ਮਗਰੋਂ ਪਰਤ ਰਹੇ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਹਾਲੀ ਵਿਖੇ ਐਕਸ਼ਨ ਲਿਆ ਗਿਆ। ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਵਾਪਸ ਆ ਰਹੇ ਕਿਸਾਨ ਆਗੂਆਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। 114 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਡੱਲੇਵਾਲ ਨੂੰ ਸੰਗਰੂਰ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਹੋਈ। ਜਦਕਿ ਸਰਵਣ ਪੰਧੇਰ ਨੂੰ ਮੁਹਾਲੀ ਦੇ ਏਅਰਪੋਰਟ ਰੋਡ ਤੋਂ ਹਿਰਾਸਤ ਵਿੱਚ ਲਿਆ ਗਿਆ।