ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਇਕ ਯਾਤਰੀ ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ ਘੱਟੋ-ਘੱਟ 13 ਲੋਕ ਜ਼ਖਮੀ ਹੋ ਗਏ। ਮੈਟਰੋਪੋਲੀਟਨ ਟ੍ਰਾਂਸਪੋਰਟੇਸ਼ਨ ਅਥਾਰਟੀ (ਐਮਟੀਏ) ਅਧਿਕਾਰੀ ਨੇ ਦੱਸਿਆ ਕਿ ਇੱਕ ਲੌਂਗ ਆਈਲੈਂਡ ਰੇਲਰੋਡ ਰੇਲਗੱਡੀ ਹੈਂਪਸਟੇਡ ਵੱਲ ਜਾ ਰਹੀ ਸੀ। ਇਸ ਦੌਰਾਨ ਇਹ ਵੀਰਵਾਰ ਸਵੇਰੇ ਲਗਭਗ 11:12 ਵਜੇ ਸ਼ਹਿਰ ਦੇ ਕਵੀਂਸ ਬੋਰੋ ਵਿੱਚ 175ਵੀਂ ਸਟਰੀਟ ਅਤੇ 95ਵੀਂ ਐਵੇਨਿਊ 'ਤੇ ਜਮਾਇਕਾ ਸਟੇਸ਼ਨ ਦੇ ਪੂਰਬ ਵੱਲ ਪਟੜੀ ਤੋਂ ਉਤਰ ਗਈ। ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਐਮਟੀਏ ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਜੈਨੋ ਲੀਬਰ ਨੇ ਕਿਹਾ ਕਿ “ਰੇਲ ਦੀਆਂ ਸਾਰੀਆਂ ਅੱਠ ਬੋਗੀਆਂ ਪਟੜੀ ਤੋਂ ਉਤਰ ਗਈਆਂ। ਜਿਨ੍ਹਾਂ ਲੋਕਾਂ ਨੂੰ ਸੱਟਾਂ ਲੱਗੀਆਂ ਹਨ, ਉਨ੍ਹਾਂ ਦੀਆਂ ਲੱਤਾਂ ਅਤੇ ਪਿੱਠ 'ਤੇ ਸੱਟਾਂ ਲੱਗੀਆਂ ਹਨ। ਇਨ੍ਹਾਂ ਵਿੱਚੋਂ ਕਿਸੇ ਦੀ ਵੀ ਹਾਲਤ ਗੰਭੀਰ ਨਹੀਂ ਹੈ।
ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਇਕ ਯਾਤਰੀ ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ ਘੱਟੋ-ਘੱਟ 13 ਲੋਕ ਜ਼ਖਮੀ ਹੋ ਗਏ
