ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਿਛਲੇ ਦਿਨੀਂ ਖਾਲਸਾ ਏਡ ਦੇ ਭਾਰਤ ਸਥਿਤ ਦਫਤਰ ਵਿਚ ਐਨ.ਆਈ.ਏ. ਦੀ ਛਾਪੇਮਾਰੀ ਅਤੇ ਇੰਗਲੈਂਡ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਣ ਦੀ ਘਟਨਾ ‘ਤੇ ਆਪਣੀ ਮਹੱਤਵਪੂਰਨ ਪ੍ਰਤੀਕਿਰਿਆ ਦਿੰਦਿਆਂ ਆਖਿਆ ਹੈ ਕਿ ਭਾਰਤ ਅੰਦਰ ਸਿੱਖਾਂ ਨੂੰ ਆਨੇ-ਬਹਾਨੇ ਅਲਹਿਦਗੀ ਦਾ ਅਹਿਸਾਸ ਕਰਵਾਉਣਾ ਮੰਦਭਾਗਾ ਹੈ।
ਗਿਆਨੀ ਰਘਬੀਰ ਸਿੰਘ ਨੇ ਅੱਜ ਜਾਰੀ ਇਕ ਬਿਆਨ ਵਿਚ ਆਖਿਆ ਕਿ ਖਾਲਸਾ ਏਡ ਵਲੋਂ ਵਿਸ਼ਵ ਪੱਧਰ ‘ਤੇ ਮਾਨਵਤਾ ਦੀ ਸੇਵਾ ਦੇ ਕੀਤੇ ਜਾ ਰਹੇ ਕਾਰਜ ਕੋਈ ਲੁਕੇ-ਛੁਪੇ ਨਹੀਂ ਹਨ। ਇਸ ਤਰੀਕੇ ਐਨ.ਆਈ.ਏ. ਵਲੋੰ ਖ਼ਾਲਸਾ ਏਡ ਦੇ ਪਟਿਆਲਾ ਸਥਿਤ ਦਫਤਰ ਵਿਚ ਛਾਪੇਮਾਰੀ ਕਰਨੀ ਹੈਰਾਨੀਜਨਕ ਹੈ।