ਖੱਬੇ ਹੱਥ ਦੇ ਬੱਲੇਬਾਜ਼ ਤਮੀਮ ਇਕਬਾਲ ਨੇ ਪਿੱਠ ਦੀ ਸੱਟ ਕਾਰਨ ਏਸ਼ੀਆ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਬੰਗਲਾਦੇਸ਼ ਵਨਡੇ ਟੀਮ ਦੀ ਕਪਤਾਨੀ ਛੱਡ ਦਿੱਤੀ ਹੈ। ਏਸ਼ੀਆ ਕੱਪ ਪਾਕਿਸਤਾਨ ਅਤੇ ਸ਼੍ਰੀਲੰਕਾ 'ਚ 31 ਅਗਸਤ ਤੋਂ 2 ਸਤੰਬਰ ਤੱਕ ਖੇਡਿਆ ਜਾਵੇਗਾ। 34 ਸਾਲਾ ਤਮੀਮ ਨੇ ਅਫਗਾਨਿਸਤਾਨ ਖ਼ਿਲਾਫ਼ ਘਰੇਲੂ ਸੀਰੀਜ਼ ਦੌਰਾਨ ਵਨਡੇ ਕ੍ਰਿਕਟ ਨੂੰ ਅਲਵਿਦਾ ਕਿਹਾ ਸੀ ਪਰ ਬਾਅਦ 'ਚ ਮੈਂ ਆਪਣਾ ਫ਼ੈਸਲਾ ਬਦਲ ਦਿੱਤਾ।
ਉਨ੍ਹਾਂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, 'ਮੈਂ ਕਪਤਾਨੀ ਤੋਂ ਹਟ ਰਿਹਾ ਹਾਂ ਅਤੇ ਇਕ ਖਿਡਾਰੀ ਦੇ ਤੌਰ 'ਤੇ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਾਂਗਾ।' ਉਨ੍ਹਾਂ ਨੇ ਕਿਹਾ, 'ਸੱਟ ਦਾ ਮਾਮਲਾ ਹੈ। ਮੈਂ ਇਸ ਬਾਰੇ ਬੋਰਡ ਨੂੰ ਸੂਚਿਤ ਕਰ ਦਿੱਤਾ ਹੈ। ਮੈਂ ਹਮੇਸ਼ਾ ਟੀਮ ਨੂੰ ਪਹਿਲ ਦਿੱਤੀ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਕਪਤਾਨੀ ਛੱਡਣਾ ਸਭ ਤੋਂ ਵਧੀਆ ਫ਼ੈਸਲਾ ਹੈ।