ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਪਹਿਲੀ ਵਾਰ ਰਾਸ਼ਟਰ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਦੁਨੀਆ ਨੇ ਭਾਰਤ ਦੀ ਤਾਕਤ ਅਤੇ ਸੰਜਮ ਦੋਵਾਂ ਨੂੰ ਦੇਖਿਆ ਹੈ। ਉਨ੍ਹਾਂ ਨੇ ਦੇਸ਼ ਦੀਆਂ ਤਿੰਨਾਂ ਹਥਿਆਰਬੰਦ ਸੈਨਾਵਾਂ ਅਤੇ ਵਿਗਿਆਨੀਆਂ ਨੂੰ ਸਲਾਮ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਆਪ੍ਰੇਸ਼ਨ ਸਿੰਦੂਰ ਭਾਰਤ ਦੀ ਹਰ ਧੀ, ਭੈਣ ਅਤੇ ਮਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿੱਚ ਛੁੱਟੀਆਂ ਮਨਾ ਰਹੇ ਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਮਾਰ ਦਿੱਤਾ ਗਿਆ, ਇਹ ਦੇਸ਼ ਨੂੰ ਤੋੜਨ ਦੀ ਘਿਣਾਉਣੀ ਕੋਸ਼ਿਸ਼ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹਾਦਰ ਹਥਿਆਰਬੰਦ ਬਲਾਂ, ਖੁਫੀਆ ਏਜੰਸੀਆਂ ਅਤੇ ਵਿਗਿਆਨੀਆਂ ਨੂੰ ਆਪ੍ਰੇਸ਼ਨ ਸਿੰਦੂਰ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਸਲਾਮ ਕੀਤਾ, ਜਿਸ ਵਿੱਚ ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਨੌਂ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ ਸੀ।