Punjab news ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ
ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਇਕੱਤਰਤਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਹੋਣਗੀਆਂ।